Thursday, August 26, 2021

ਸਿੱਖਿਆ ਮੰਤਰੀ ਸਿੰਗਲਾ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਕਦਮ

 26th August 2021 at 3:02 PM

1400 ਤੋਂ ਵੱਧ ਸਕੂਲਾਂ ਨੂੰ ਹੋਵੇਗਾ ਫਾਇਦਾ 


ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਹੋਰ ਉੱਚਾ ਚੁੱਕਣ ਲਈ 4 ਕਰੋੜ 21 ਲੱਖ ਤੋਂ ਵੱਧ ਦੀ ਰਾਸ਼ੀ

ਚੰਡੀਗੜ: 26 ਅਗਸਤ 2021: (ਐਜੂਕੇਸ਼ਨ ਸਕਰੀਨ//ਪੰਜਾਬ ਸਕਰੀਨ)::

ਸੂਬੇ ਦੇ ਵੱਖ ਵੱਖ ਸਕੂਲਾਂ ਦੀਆਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਨੇ 1400 ਤੋਂ ਵੱਧ ਸਕੂਲਾਂ ਲਈ 4 ਕਰੋੜ ਤੇ 21 ਲੱਖ ਤੋਂ ਵਧੇਰੇ ਰਾਸ਼ੀ ਜਾਰੀ ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲਾਂ ਨੂੰ ਗ੍ਰਾਂਟ ਜਾਰੀ ਕਰਨ ਬਾਰੇ ਪੱਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ ਜਾਰੀ ਕਰ ਦਿੱਤਾ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਤੋਂ ਬਾਅਦ ਵਿਭਾਗ ਨੇ ਇਨਾਂ ਸਕੂਲਾਂ ਦੀਆਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦੀ ਕਾਇਆ-ਕਲਪ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਦਾਰ ਲੈਬ ਸਹੂਲਤਾਂ ਪ੍ਰਾਪਤ ਹੋ ਸਕਣ। ਬੁਲਾਰੇ ਅਨੁਸਾਰ ਪਹਿਲੇ ਪੜਾਅ ਦੌਰਾਨ ਕੁੱਲ 1406 ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਲਈ 4,21,80,000 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਪੜਾਅ ਦੌਰਾਨ ਸਮਾਰਟ ਸਕੂਲਾਂ ਦੀਆਂ 554 ਸਾਇੰਸ ਅਤੇ 852 ਕੰਪਿਊਟਰ ਲੈਬਜ਼ ਦੀ ਦਿੱਖ ਬਦਲੀ ਜਾਣੀ ਹੈ। ਹੁਣ ਤੱਕ ਪੰਜਾਬ ਸਰਕਾਰ ਵੱਲੋਂ 13224 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਕੰਪਿਊਟਰ ਲੈਬਜ਼ ਵਿੱਚ ਸੁਧਾਰ ਲਿਆਉਣ ਲਈ ਅੰਮਿ੍ਰਤਸਰ ਜ਼ਿਲੇ ਦੇ ਕੁੱਲ 113 ਸਕੂਲਾਂ ਲਈ 33.90 ਲੱਖ ਰੁਪਏ, ਬਰਨਾਲਾ ਦੇ 14 ਸਕੂਲਾਂ ਲਈ 4.20 ਲੱਖ ਰੁਪਏ, ਬਠਿੰਡਾ ਦੇ 85 ਸਕੂਲਾਂ ਲਈ 25.50 ਲੱਖ ਰੁਪਏ, ਫਰੀਦਕੋਟ ਦੇ 24 ਸਕੂਲਾਂ ਲਈ 7.20 ਲੱਖ ਰੁਪਏ, ਫ਼ਤਹਿਗੜ ਸਾਹਿਬ ਦੇ 30 ਸਕੂਲਾਂ ਲਈ 9.00 ਲੱਖ ਰੁਪਏ, ਫ਼ਾਜ਼ਿਲਕਾ ਦੇ 32 ਸਕੂਲਾਂ ਲਈ 9.60 ਲੱਖ ਰੁਪਏ, ਫ਼ਿਰੋਜ਼ਪੁਰ ਦੇ 31 ਸਕੂਲਾਂ ਲਈ 9.30 ਲੱਖ ਰੁਪਏ, ਗੁਰਦਾਸਪੁਰ ਦੇ 2 ਸਕੂਲਾਂ ਲਈ 0.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਦੇ 63 ਸਕੂਲਾਂ ਲਈ 18.90 ਲੱਖ ਰੁਪਏ, ਜਲੰਧਰ ਦੇ 62 ਸਕੂਲਾਂ ਲਈ 18.60 ਲੱਖ ਰੁਪਏ, ਕਪੂਰਥਲਾ ਦੇ 23 ਸਕੂਲਾਂ ਲਈ 6.90 ਲੱਖ ਰੁਪਏ, ਲੁਧਿਆਣਾ ਦੇ 11 ਸਕੂਲਾਂ ਲਈ 3.30 ਲੱਖ ਰੁਪਏ, ਮਾਨਸਾ ਦੇ 22 ਸਕੂਲਾਂ ਲਈ 6.60 ਲੱਖ ਰੁਪਏ, ਮੋਗਾ ਦੇ 55 ਸਕੂਲਾਂ ਲਈ 16.50 ਲੱਖ ਰੁਪਏ, ਪਠਾਨਕੋਟ ਦੇ 35 ਸਕੂਲਾਂ ਲਈ 10.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਹੀ ਪਟਿਆਲਾ ਜ਼ਿਲੇ ਦੇ 46 ਸਕੂਲਾਂ ਲਈ 13.80 ਲੱਖ ਰੁਪਏ, ਰੂਪਨਗਰ ਦੇ 11 ਸਕੂਲਾਂ ਲਈ 3.30 ਲੱਖ ਰੁਪਏ, ਸੰਗਰੂਰ ਦੇ 45 ਸਕੂਲਾਂ ਲਈ 13.50 ਲੱਖ ਰੁਪਏ, ਐਸ.ਏ.ਐਸ. ਨਗਰ ਦੇ 33 ਸਕੂਲਾਂ ਲਈ 9.90 ਲੱਖ ਰੁਪਏ , ਐਸ.ਬੀ.ਐਸ. ਨਗਰ ਦੇ 16 ਸਕੂਲਾਂ ਲਈ 4.80 ਲੱਖ ਰੁਪਏ, ਮੁਕਤਸਰ ਦੇ 33 ਸਕੂਲਾਂ ਲਈ 9.90 ਲੱਖ ਰੁਪਏ ਅਤੇ ਤਰਨ ਤਾਰਨ ਦੇ 66 ਸਕੂਲਾਂ ਲਈ 19.80 ਲੱਖ ਰੁਪਏ ਦੀ ਗ੍ਰਾਂਟ ਜਾਰੀ  ਕੀਤੀ ਗਈ ਹੈ।

ਇਸੇ ਤਰਾਂ ਹੀ ਸਾਇੰਸ ਲੈਬਜ਼ ਦੀ ਕਾਇਆ-ਕਲਪ ਲਈ ਅੰਮਿ੍ਰਤਸਰ ਜ਼ਿਲੇ ਦੇ ਕੁੱਲ 54 ਸਕੂਲਾਂ ਲਈ 16.20 ਲੱਖ ਰੁਪਏ, ਬਰਨਾਲਾ ਦੇ 9 ਸਕੂਲਾਂ ਲਈ 2.70 ਲੱਖ ਰੁਪਏ, ਬਠਿੰਡਾ ਦੇ 25 ਸਕੂਲਾਂ ਲਈ 7.50 ਲੱਖ ਰੁਪਏ, ਫਰੀਦਕੋਟ ਦੇ 10 ਸਕੂਲਾਂ ਲਈ 3.00 ਲੱਖ ਰੁਪਏ, ਫ਼ਤਹਿਗੜ ਸਾਹਿਬ ਦੇ 9 ਸਕੂਲਾਂ ਲਈ 2.70 ਲੱਖ ਰੁਪਏ, ਫ਼ਾਜ਼ਿਲਕਾ ਦੇ 21 ਸਕੂਲਾਂ ਲਈ 6.30 ਲੱਖ ਰੁਪਏ, ਫ਼ਿਰੋਜ਼ਪੁਰ ਦੇ 37 ਸਕੂਲਾਂ ਲਈ 11.10 ਲੱਖ ਰੁਪਏ, ਗੁਰਦਾਸਪੁਰ ਦੇ 42 ਸਕੂਲਾਂ ਲਈ 12.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਦੇ 38 ਸਕੂਲਾਂ ਲਈ 11.40 ਲੱਖ ਰੁਪਏ, ਜਲੰਧਰ ਦੇ 72 ਸਕੂਲਾਂ ਲਈ 28.60 ਲੱਖ ਰੁਪਏ, ਕਪੂਰਥਲਾ ਦੇ 12 ਸਕੂਲਾਂ ਲਈ 3.60 ਲੱਖ ਰੁਪਏ, ਲੁਧਿਆਣਾ ਦੇ 29 ਸਕੂਲਾਂ ਲਈ 8.70 ਲੱਖ ਰੁਪਏ, ਮਾਨਸਾ ਦੇ 16 ਸਕੂਲਾਂ ਲਈ 4.80 ਲੱਖ ਰੁਪਏ, ਮੋਗਾ ਦੇ 24 ਸਕੂਲਾਂ ਲਈ 7.20 ਲੱਖ ਰੁਪਏ, ਮੁਕਤਸਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ ਪਠਾਨਕੋਟ ਦੇ 21 ਸਕੂਲਾਂ ਲਈ 6.30 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਹੀ ਪਟਿਆਲਾ ਜ਼ਿਲੇ ਦੇ 15 ਸਕੂਲਾਂ ਲਈ 4.50 ਲੱਖ ਰੁਪਏ, ਰੂਪਨਗਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ, ਸੰਗਰੂਰ ਦੇ 23 ਸਕੂਲਾਂ ਲਈ 6.90 ਲੱਖ ਰੁਪਏ, ਐਸ.ਏ.ਐਸ. ਨਗਰ ਦੇ 21 ਸਕੂਲਾਂ ਲਈ 6.30 ਲੱਖ ਰੁਪਏ , ਐਸ.ਬੀ.ਐਸ. ਨਗਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ ਅਤੇ ਤਰਨ ਤਾਰਨ ਦੇ 16 ਸਕੂਲਾਂ ਲਈ 4.80 ਲੱਖ ਰੁਪਏ ਦੀ ਗ੍ਰਾਂਟ ਜਾਰੀ  ਕੀਤੀ ਗਈ ਹੈ।

Wednesday, August 25, 2021

ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ

25th August 2021 at 6:03 PM

 ਮੁੱਖ ਮੰਤਰੀ ਪੰਜਾਬ 27 ਅਗਸਤ ਨੂੰ ਰੱਖਣਗੇ ਨੀਂਹ ਪੱਥਰ 

*ਯੂਨੀਵਰਸਿਟੀ ਮੌਜੂਦਾ ਵਿਦਿਅਕ ਸੈਸ਼ਨ 2021-22 ਤੋਂ ਐਲ.ਐਲ.ਬੀ. (ਟੀ.ਵਾਈ.ਸੀ.), ਬੀ.ਏ. ਐਲ.ਐਲ.ਬੀ. (ਐਫ.ਵਾਈ.ਆਈ.ਸੀ), ਬੀ.ਬੀ.ਏ. ਐਲ.ਐਲ.ਬੀ. (ਪੀ.ਆਈ.ਸੀ.), ਅਤੇ ਬੀ.ਕਾਮ ਐਲ.ਐਲ.ਬੀ. (ਐਫ.ਵਾਈ.ਆਈ.ਸੀ.) ਕਲਾਸਾਂ ਕਰੇਗੀ ਸ਼ੁਰੂ

ਚੰਡੀਗੜ੍ਹ: 25 ਅਗਸਤ 2021: (ਐਜੂਕੇਸ਼ਨ ਸਕਰੀਨ ਬਿਊਰੋ)::

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਨੂੰਨੀ ਸਿੱਖਿਆ ਦੇ ਵਿਕਾਸ ਤੇ ਪ੍ਰਗਤੀ ਲਈ ਅਤੇ ਇਸ ਖੇਤਰ ਵਿੱਚ ਵਿਸ਼ੇਸ਼ ਅਤੇ ਯੋਜਨਾਬੱਧ ਨਿਰਦੇਸ਼ਾਂ, ਸਿਖਲਾਈ ਅਤੇ ਖੋਜ ਪ੍ਰਦਾਨ ਕਰਨ ਦੇ ਉਦੇਸ਼ਾਂ ਦੀ ਪੂਰਤੀ ਦੇ ਨਾਲ ਨਾਲ ਇਸ ਨਾਲ ਸੰਬੰਧਤ ਮਾਮਲਿਆਂ ਲਈ ਇੱਕ ਸਟੇਟ ਯੂਨੀਵਰਸਿਟੀ ਦੀ ਸਥਾਪਨਾ ਕਰਨ ਦਾ ਫੈਸਲਾ ਲਿਆ ਗਿਆ ਹੈ।ਇਸ ਯੂਨੀਵਰਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਵੱਲੋਂ 27 ਅਗਸਤ 2021 ਨੂੰ ਰੱਖਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਉਦੇਸ਼ ਭਾਸ਼ਣਾਂ, ਸੈਮੀਨਾਰਾਂ, ਸੰਮੇਲਨਾਂ, ਵੈਬੀਨਾਰਾਂ, ਵਰਕਸ਼ਾਪਾਂ ਅਤੇ ਕਾਨਫਰੰਸਾਂ ਦਾ ਆਯੋਜਨ ਕਰਕੇ ਕਾਨੂੰਨੀ ਗਿਆਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਅਤੇ ਰਾਸ਼ਟਰੀ ਵਿਕਾਸ ਵਿੱਚ ਇਹਨਾਂ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਤੋਂ ਇਲਾਵਾ ਇਸ ਦਾ ਉਦੇਸ਼ ਲੋਕਾਂ ਦੇ ਹਿੱਤਾਂ ਲਈ, ਜਨਤਕ ਚਿੰਤਾ ਦੇ ਵਰਤਮਾਨ ਮੁੱਦਿਆਂ ਅਤੇ ਉਨ੍ਹਾਂ ਦੇ ਕਾਨੂੰਨੀ ਪ੍ਰਭਾਵਾਂ ਦੇ ਵਿਸ਼ਲੇਸ਼ਣ ਅਤੇ ਪੇਸ਼ ਕਰਨ ਦੇ ਨਜ਼ਰੀਏ ਵਿੱਚ ਸੁਧਾਰ ਕਰਨਾ ਅਤੇ ਯੂਨੀਵਰਸਿਟੀ ਦੇ ਉਦੇਸ਼ਾਂ ਦੀ ਪੂਰਤੀ ਲਈ ਜ਼ਰੂਰੀ ਅਤੇ ਅਨੁਕੂਲ ਸਾਰੇ ਕਾਰਜ ਕਰਨਾ ਹੈ। 

ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਬਾਰ ਕੌਂਸਲ ਆਫ਼ ਇੰਡੀਆ ਤੋਂ ਲੋੜੀਂਦੀ ਮਨਜ਼ੂਰੀ ਪ੍ਰਾਪਤ ਕਰ ਲਈ ਗਈ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦੀ ਸਥਾਪਨਾ ਲਈ ਐਕਟ 2-ਐਫ ਅਧੀਨ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਨਵੀਂ ਦਿੱਲੀ ਦੀ ਪ੍ਰਵਾਨਗੀ ਵੀ ਲੈ ਲਈ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਬਜਟ ਲਈ 5 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਜਿਹਨਾਂ ਵਿੱਚੋਂ ਵਿੱਤੀ ਸਾਲ 2020-21 ਵਿੱਚ ਯੂਨੀਵਰਸਿਟੀ ਨੂੰ 159.10 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਵਿੱਤੀ ਸਾਲ 2021-22 ਲਈ 7 ਕਰੋੜ ਰੁਪਏ ਅਲਾਟ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਮਾਰਤ ਦੇ ਨਵੀਨੀਕਰਨ ਲਈ 135.15 ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ ਅਤੇ ਨਵੀਨੀਕਰਨ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਯੂਨੀਵਰਸਿਟੀ ਦੇ ਆਰਕੀਟੈਕਚਰਲ ਡਿਜ਼ਾਈਨ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਪ੍ਰਾਜੈਕਟ ਦਾ ਕੰਮ ਨਿਰਧਾਰਤ ਸਮੇਂ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ। ਕੈਂਪਸ ਵਿੱਚ ਇੱਕ ਅਕਾਦਮਿਕ ਜ਼ੋਨ, ਪ੍ਰਬੰਧਕੀ ਕੰਪਲੈਕਸ, ਰਿਹਾਇਸ਼ੀ ਜ਼ੋਨ (ਰਿਹਾਇਸ਼ ਅਤੇ ਹੋਸਟਲ), ਖੇਡਾਂ ਅਤੇ ਮਨੋਰੰਜਨ ਸਹੂਲਤਾਂ ਸ਼ਾਮਲ ਹੋਣਗੀਆਂ।

ਉਹਨਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲਾਅ ਕੋਰਸਾਂ ਲਈ ਸੂਬਾ ਪੱਧਰ 'ਤੇ ਕੇਂਦਰੀਕ੍ਰਿਤ ਦਾਖ਼ਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅਲਾਟ ਕੀਤਾ ਗਿਆ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਲਈ ਦਾਖਲਾ ਪ੍ਰਕਿਰਿਆ ਅਧੀਨ ਹੈ।

Tuesday, August 3, 2021

ਸ.ਸੀ.ਸੈ.ਸਕੂਲ ਮੁੰਡੀਆਂ ਕਲਾਂ ਵਿਖੇ ਬਣਵਾਇਆ ਨਵਾਂ ਸਾਇੰਸ ਬਲਾਕ

3rd August 2021 at 3:54 PM

 ਉਦਘਾਟਨ ਕੀਤਾ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਐਸ ਐਸ ਬਿੰਦਰਾ ਨੇ -                                           ਵਿਦਿਆਰਥੀਆਂ ਨੂੰ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਦਾ ਦਿੱਤਾ ਸੱਦਾ


ਲੁਧਿਆਣਾ
: 03 ਅਗਸਤ 2021: (ਐਜੂਕੇਸ਼ਨ ਸਕਰੀਨ ਬਿਊਰੋ)::
ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁੰਡੀਆਂ ਕਲਾਂ ਦੇ ਵਿਦਿਆਰਥੀਆਂ ਨੂੰ ਨਵਾਂ ਬਣਿਆ ਸਾਇੰਸ ਬਲਾਕ ਸਮਰਪਿਤ ਕੀਤਾ।

ਸਾਇੰਸ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ, ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਪਹੁੰਚਯੋਗ ਅਤੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਲਈ ਕਿਹਾ ਜਿਨ੍ਹਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ ਕਿਉਂਕਿ ਇਹ ਵਿਦਿਆਰਥੀ ਸਾਡੀ ਕੌਮ ਦਾ ਭਵਿੱਖ ਹਨ। 

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਨੌਜਵਾਨ ਆਬਾਦੀ ਹੈ ਅਤੇ ਸਾਰੇ ਨੌਜਵਾਨਾਂ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਭਾਰਤ ਨੂੰ ਵਿਸ਼ਵ ਪੱਧਰ 'ਤੇ ਮਹਾਂਸ਼ਕਤੀ ਬਣਾਉਣ।

ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਮਾਗਮ ਸ਼ੁਰੂ ਕਰਨ ਤੋਂ ਪਹਿਲਾਂ ਬਲਾਕ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।

ਸਕੂਲ ਦੇ ਸਟਾਫ ਦੇ ਨਾਲ ਪ੍ਰਿੰਸੀਪਲ ਸੁਸ਼ੀਲ ਕੁਮਾਰ, ਹੈਪੀ ਕੌਂਸਲਰ, ਮਨਦੀਪ, ਨਿਤਿਨ ਅਰੋੜਾ, ਇਲਾਕੇ ਦੇ ਸਰਪੰਚ ਅਤੇ ਹੋਰ ਹਾਜ਼ਰ ਸਨ।

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਲੁਧਿਆਣਾ ਦੇ ਪ੍ਰਿੰਸੀਪਲਾਂ ਦਾ ਸਨਮਾਨ

Friday: 5th April 2024 at 5:09 PM ਜੀ-20 ਸਕੂਲ ਕਨੈਕਟ ਲੀਡਰਸ਼ਿਪ ਸਮਿਟ ਅਵਾਰਡਸ ਦੀ ਕੀਤੀ ਮੇਜ਼ਬਾਨੀ ਲੁਧਿਆਣਾ : 5 ਅਪ੍ਰੈਲ 2024 : ( ਸ਼ੀਬਾ ਸਿੰਘ // ਐਜੂਕੇਸ਼ਨ ਸਕਰ...