Showing posts with label Mohali. Show all posts
Showing posts with label Mohali. Show all posts

Saturday, October 19, 2024

ਦ੍ਰਿੜਤਾ, ਸਖਤ ਮਿਹਨਤ ਅਤੇ ਜਨੂੰਨ ਹੀ ਸਫਲਤਾ ਦੀ ਕੁੰਜੀ ਹਨ

 Saturday 19th October 2024 at 6:16 PM By Email Hardeep Kaur Mohali Doaba School

* ਦੋਆਬਾ ਬਿਜ਼ਨਸ ਸਕੂਲ ਵੱਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

*ਡਾ.ਸ਼ਿਵ ਕੁਮਾਰ ਗੌਤਮ ਨੇ ਵੀ ਸੈਮੀਨਾਰ ਦੀ ਸਫਲਤਾ ਦਾ ਰਾਜ਼ ਦੱਸਿਆ


ਮੋਹਾਲੀ: 19 ਅਕਤੂਬਰ 2024: (ਹਰਦੀਪ ਕੌਰ//ਐਜੂਕੇਸ਼ਨ ਸਕਰੀਨ ਡੈਸਕ)::

ਉੱਦਮਤਾ ਅਤੇ ਮਾਨਸਿਕ ਸਿਹਤ ਪੂਰੀ ਤਰ੍ਹਾਂ ਆਪਸ ਵਿੱਚ ਜੁੜੇ ਹੋਏ ਹਨ। ਜੇਕਰ ਇਨ੍ਹਾਂ 'ਚੋਂ ਕਿਸੇ ਇਕ ਨਾਲ ਵੀ ਕੁਝ ਗਲਤ ਹੋ ਜਾਵੇ ਤਾਂ ਮਾਮਲਾ ਵਿਗੜਨਾ ਸ਼ੁਰੂ ਹੋ ਜਾਂਦਾ ਹੈ। ਜੀਵਨ ਵਿੱਚ ਦੋਵਾਂ ਦੀ ਪੂਰੀ ਲੋੜ ਹੈ। ਇਸ ਸਬੰਧੀ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਵਿੱਚ ਇਨ੍ਹਾਂ ਸਾਰੀਆਂ ਨਜ਼ਮਾਂ ਬਾਰੇ ਵੀ ਚਰਚਾ ਕੀਤੀ ਗਈ।

ਸਿੱਖਿਆ ਦੇ ਖੇਤਰ ਵਿੱਚ ਮੋਹਰੀ ਰਹੇ ਦੋਆਬਾ ਬਿਜ਼ਨਸ ਸਕੂਲ ਨੇ ਵਿਦਿਆਰਥੀਆਂ ਨੂੰ ਸਫਲ ਉੱਦਮੀ ਬਣਾਉਣ ਦੇ ਉਦੇਸ਼ ਨਾਲ ‘ਉਦਮੀ ਅਤੇ ਮਾਨਸਿਕ ਸਿਹਤ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ। ਇਸ ਦੌਰਾਨ ਦੋਆਬਾ ਬਿਜ਼ਨਸ ਸਕੂਲ ਦੇ ਪੈਰਾ ਮੈਡੀਕਲ ਵਿਭਾਗ ਦੀ ਮੁਖੀ ਰੋਜ਼ੀ ਗੁਲ ਨੇ ਸਮਾਗਮ ਦੀ ਮੇਜ਼ਬਾਨੀ ਕੀਤੀ। ਪ੍ਰੋਗਰਾਮ ਵਿੱਚ ਵਿਸ਼ਾ ਮਾਹਿਰ ਡਾ: ਸ਼ਿਵ ਕੁਮਾਰ ਗੌਤਮ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ: ਸ਼ਿਵ ਕੁਮਾਰ ਗੌਤਮ ਨੇ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ | ਸਫਲਤਾ ਲਗਨ, ਮਿਹਨਤ ਅਤੇ ਲਗਨ ਨਾਲ ਹੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜੀਵਨ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਲਈ ਇਹ ਤਿੰਨ ਸ਼ਰਤਾਂ ਜ਼ਰੂਰੀ ਹਨ।

ਦੋਆਬਾ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੂੰ ਸਫਲ ਉੱਦਮੀ ਬਣਾਉਣ ਲਈ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਗਰੁੱਪ ਦੇ ਮੈਨੇਜਿੰਗ ਵਾਈਸ ਚੇਅਰਮੈਨ ਐੱਸ ਐੱਸ ਸੰਘਾ ਨੇ ਬੁਲਾਰਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾਇਰੈਕਟਰ ਪਲੇਸਮੈਂਟ ਡਾ: ਹਰਪ੍ਰੀਤ ਰਾਏ, ਦੋਆਬਾ ਕਾਲਜ ਆਫ਼ ਫਾਰਮੇਸੀ ਦੇ ਪ੍ਰਿੰਸੀਪਲ ਡਾ: ਪ੍ਰੀਤ ਮਹਿੰਦਰ ਸਿੰਘ, ਦੋਆਬਾ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ: ਸੁਖਜਿੰਦਰ ਸਿੰਘ ਅਤੇ ਡੀਨ ਵਿਦਿਆਰਥੀ ਭਲਾਈ ਮੈਡਮ ਮਨਿੰਦਰ ਪਾਲ ਕੌਰ ਹਾਜ਼ਰ ਸਨ।

ਪ੍ਰੋਗਰਾਮ ਦੇ ਅੰਤ ਵਿੱਚ ਦੋਆਬਾ ਬਿਜ਼ਨਸ ਸਕੂਲ ਦੀ ਪ੍ਰਿੰਸੀਪਲ ਡਾ: ਮੀਨੂੰ ਜੇਤਲੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਵਿਦਿਆਰਥੀਆਂ ਨੂੰ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਹਾਜ਼ਰ ਬੁਲਾਰਿਆਂ ਅੱਗੇ ਕਈ ਸਵਾਲ ਵੀ ਰੱਖੇ, ਜਿਨ੍ਹਾਂ ਦਾ ਜਵਾਬ ਬਹੁਤ ਹੀ ਸਰਲ ਅਤੇ ਸਪਸ਼ਟ ਸ਼ਬਦਾਂ ਵਿੱਚ ਦਿੱਤਾ ਗਿਆ ਅਤੇ ਵਿਦਿਆਰਥੀਆਂ ਦੀ ਤਸੱਲੀ ਕੀਤੀ। ਗਰੁੱਪ ਵੱਲੋਂ ਵਿਦਿਆਰਥੀਆਂ ਨੂੰ ਸਫਲ ਉੱਦਮੀ ਬਣਾਉਣ ਲਈ ਕਰਵਾਇਆ ਗਿਆ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ।

ਇਸ ਸਫ਼ਲ ਸਮਾਗਮ ਨੂੰ ਦੇਖਦਿਆਂ ਲੱਗਦਾ ਹੈ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਅਜਿਹੇ ਕੁਝ ਹੋਰ ਸਮਾਗਮ ਵੀ ਬਹੁਤ ਜ਼ਰੂਰੀ ਹਨ ਕਿਉਂਕਿ ਪੂਰਨ ਸਫ਼ਲਤਾ ਲਈ ਹਰ ਵਿਦਿਆਰਥੀ ਤੱਕ ਸਾਰੇ ਵੇਰਵੇ ਪਹੁੰਚਾਉਣੇ ਬਹੁਤ ਜ਼ਰੂਰੀ ਹਨ।

Thursday, August 8, 2024

ਦੋਆਬਾ ਗਰੁੱਪ ਵੱਲੋਂ ਵਿਦਿਆਰਥੀਆਂ ਦੇ ਲਈ ਓਰੀਐਂਟੇਸ਼ਨ ਪ੍ਰੋਗਰਾਮ

 Thursday 8th August 2024 at 2:55 PM

ਲਗਨ ਤੇ ਜਨੂਨ ਨਾਲ ਮਿਹਨਤ ਕਰਨ ਵਾਲਿਆਂ ਦੀ ਕਾਇਨਾਤ ਵੀ ਕਰਦੀ ਹੈ ਮਦਦ-ਮਨਜੀਤ ਸਿੰਘ

ਖਰੜ (ਮੋਹਾਲੀ): 8 ਅਗਸਤ 2024: (ਐਜੂਕੇਸ਼ਨ ਸਕਰੀਨ ਬਿਊਰੋ)::

ਦੋਆਬਾ ਗਰੁੱਪ ਆਫ ਕਾਲਜਿਜ਼ ਵਿਖੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਵਾਲੇ ਨਵੇਂ ਆਏ ਵਿਦਿਆਰਥੀਆਂ ਦੇ ਲਈ ਗਰੁੱਪ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਨਵੇਂ ਆਏ ਵਿਦਿਆਰਥੀਆਂ ਨੂੰ ਦੁਆਬਾ ਗਰੁੱਪ ਦੇ ਨਿਯਮਾਂ ਸਬੰਧੀ ਜਾਣਕਾਰੀ ਦੇਣਾ , ਗਰੁੱਪ ਦੇ ਅੰਦਰੂਨੀ ਢਾਂਚੇ ਤੋਂ ਜਾਣੂ ਕਰਵਾਉਣਾ ਅਤੇ ਉਹਨਾਂ ਨੂੰ ਨਵੇਂ ਮਾਹੌਲ ਦੇ ਵਿੱਚ ਢਾਲਣਾ ਸੀ । ਪ੍ਰੋਗਰਾਮ ਦੀ ਸ਼ੁਰੂਆਤ ਕੈਂਪਸ ਦੇ ਅੰਦਰ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਕੇ ਅਤੇ ਉਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅੱਗੇ ਦੁਆਬਾ ਗਰੁੱਪ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਕੇ ਕੀਤੀ ਗਈ । ਇਸ ਉਪਰੰਤ ਸਾਂਝੇ ਰੂਪ ਵਿੱਚ ਦੁਆਬਾ ਖਾਲਸਾ ਟਰੱਸਟ ਦੇ ਪ੍ਰਧਾਨ ਐੱਚ ਐੱਸ ਬਾਠ , ਮੈਨੇਜਿੰਗ ਵਾਈਸ ਚੇਅਰਮੈਨ ਐੱਸ ਐੱਸ ਸੰਘਾ, ਮੈਂਬਰਸ ਆਫ ਮੈਨੇਜਮੈਂਟ ਵਿਚੋਂ ਸ਼੍ਰੀ ਕੇ ਐੱਸ ਬਾਠ ,ਮੈਡਮ ਰਮਨਜੀਤ ਕੌਰ ਬਾਠ ਅਤੇ ਗਰੁੱਪ ਦੇ ਐਗਜੀਕਿਊਟਿਵ ਵਾਈਸ ਚੇਅਰਮੈਨ ਸਰਦਾਰ ਮਨਜੀਤ ਸਿੰਘ ਵੱਲੋਂ ਸ਼ਮਾ ਰੌਸ਼ਨ ਕਰਨ ਦੀ ਰਸਮ ਅਦਾ ਕਰਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਈ।

ਉਪਰੰਤ ਦੁਆਬਾ ਖਾਲਸਾ ਟਰੱਸਟ ਦੇ ਪ੍ਰਧਾਨ ਡਾ.ਐਚ.ਐਸ.ਬਾਠ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਿਯਮਤ ਪੜ੍ਹਾਈ ਦੇ ਨਾਲ-ਨਾਲ ਟੀਚਿਆਂ ਤੱਕ ਪਹੁੰਚਣ ਲਈ ਸਕਾਰਾਤਮਕ ਰਵੱਈਏ ਅਤੇ ਜੋਸ਼ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਧਰਤੀ ਮਾਂ ਨੂੰ ਬਚਾਉਣ ਦੀ ਅਪੀਲ ਕੀਤੀ।

ਉਪਰੰਤ ਵੱਖ-ਵੱਖ ਕਾਲਜਾਂ ਦੇ ਡਾਇਰੈਕਟਰ ਪ੍ਰਿੰਸੀਪਲ ਸਾਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਕੋਰਸਾਂ ਤੇ ਪਾਠਕ੍ਰਮ ਬਾਰੇ ਜਾਣੂ ਕਰਵਾਇਆ ਗਿਆ। ਗਰੁੱਪ ਦੇ ਪਿਛਲੇ ਸਮੈਸਟਰਾਂ ਵਿੱਚ ਪਹਿਲੇ ਦੂਜੇ ਤੇ ਤੀਜੇ ਦਰਜੇ ਦੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। 

ਇੱਥੇ ਹੀ ਬੱਸ ਨਹੀਂ ਨਾਮਵਰ ਕੰਪਨੀਆਂ ਵਿੱਚ ਕੰਮ ਕਰ ਰਹੇ ਗਰੁੱਪ ਦੇ ਸਾਬਕਾ ਵਿਦਿਆਰਥੀਆਂ ਨੇ ਆਪਣੀ ਜ਼ਿੰਦਗੀ ਦੇ ਕਾਲਜ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਨਵੇਂ ਆਏ ਵਿਦਿਆਰਥੀਆਂ ਦੇ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕਿਹਾ ਕਿ ਸਖਤ ਮਿਹਨਤ ਬਿਨਾਂ ਕੁਝ ਵੀ ਸੰਭਵ ਨਹੀਂ।

ਪ੍ਰੋਗਰਾਮ ਦੇ ਅਖੀਰ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਰਦਾਰ ਮਨਜੀਤ ਸਿੰਘ ਨੇ ਕਿਹਾ ਕਿ ਦੁਆਬਾ ਗਰੁੱਪ ਦੇ 25 ਸਾਲਾਂ ਦੇ ਸਫਰ ਦੌਰਾਨ ਦੁਆਬਾ ਗਰੁੱਪ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਨੌਕਰੀਆਂ ਵਿੱਚ ਪਲੇਸਮੈਂਟ ਦਵਾਈ ।  ਲਗਭਗ ਪੂਰੇ ਵਰਲਡ ਤੋਂ ਹਰ ਇੱਕ ਕੰਪਨੀ ਦੁਆਬਾ ਗਰੁੱਪ ਆਫ ਕਾਲਜਸ ਦਾ ਦੌਰਾ ਕਰ ਚੁੱਕੀ। ਇਸ ਦੌਰਾਨ ਉਹਨਾਂ ਨੇ ਵੱਖ-ਵੱਖ ਕੰਪਨੀਆਂ ਦੇ ਨਾਮ ਦਾ ਜ਼ਿਕਰ ਕਰਦੇ ਹੋਏ ਕ੍ਰਮਵਾਰ ਸਾਰੀ ਗਿਣਤੀ ਵੀ ਅੰਕੜਿਆਂ ਸਮੇਤ ਦੱਸੀ ਕਿ ਕਿਹੜੀ ਕੰਪਨੀ ਵਿੱਚ ਕਿੰਨੇ ਵਿਦਿਆਰਥੀ ਦੁਆਬਾ ਗਰੁੱਪ ਵੱਲੋਂ ਪਲੇਸ ਕਰਵਾਏ ਗਏ। 

ਵਿਦਿਆਰਥੀਆਂ ਨੂੰ ਹੋਰ ਅੱਗੇ ਪ੍ਰੇਰਿਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਇਨਸਾਨ ਕੁਝ ਵੀ ਕਰਨ ਦੀ ਚਾਹਤ ਰੱਖਦਾ ਹੈ ਤਾਂ ਉਸਦੀ ਉਸ ਚਾਹਤ ਨੂੰ ਪੂਰੀ ਕਰਨ ਦੇ ਵਿੱਚ ਪੂਰੀ ਕਾਇਨਾਤ ਉਸਦੀ ਮਦਦ ਕਰਨ ਲੱਗ ਪੈਂਦੀ ਹੈ ਬਸ਼ਰਤੇ ਉਸ ਇਨਸਾਨ ਦੇ ਵਿੱਚ ਉਸ ਚੀਜ਼ ਨੂੰ ਪ੍ਰਾਪਤ ਕਰਨ ਦੀ ਲਗਨ ਮਿਹਨਤ ਅਤੇ ਇਮਾਨਦਾਰੀ ਹੋਣੀ ਬੇਹਦ ਲਾਜ਼ਮੀ ਹੈ। ਇਸ ਪ੍ਰਕਾਰ ਵਿਦਿਆਰਥੀਆਂ ਦੇ ਲਈ ਕਰਵਾਇਆ ਗਿਆ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ।

Friday, July 30, 2021

ਓਪਨ ਸਕੂਲ ਪ੍ਰਣਾਲੀ ਤਹਿਤ ਆਨ-ਲਾਈਨ ਦਾਖਲੇ ਸ਼ੁਰੂ

 30th July 2021 at 5:25 PM

 ਦਾਖਲੇ ਹੋ ਰਹੇ ਹਨ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ 

ਐਸ.ਏ.ਐਸ ਨਗਰ: 29 ਜੁਲਾਈ 2021: (ਗੁਰਜੀਤ ਬਿੱਲਾ//ਐਜੂਕੇਸ਼ਨ ਸਕਰੀਨ)::

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2021-22 ਲਈ ਓਪਨ ਸਕੂਲ ਪ੍ਰਣਾਲੀ ਤਹਿਤ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਆਨ-ਲਾਈਨ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅਕਾਦਮਿਕ ਸਾਲ 2020-21 ਦੇ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸ ਵਿੱਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in  'ਤੇ ਆਨਲਾਈਨ ਪ੍ਰਕਿਰਿਆ ਰਾਹੀਂ 'ਓਪਨ ਸਕੂਲ' ਲਿੰਕ ਤੇ ਕਲਿੱਕ ਕਰਕੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣਾ ਦਾਖਲਾ ਫ਼ਾਰਮ ਭਰ ਸਕਣਗੇ। ਇਨਾਂ ਕੋਰਸਾਂ ਲਈ ਫ਼ੀਸ ਭਰਨ ਦੀ ਵਿਧੀ ਵੀ ਆਨ-ਲਾਈਨ ਹੀ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫ਼ੀਸ ਤੋਂ ਦਾਖਲਾ ਲੈਣ ਦੀ ਅੰਤਿਮ ਮਿਤੀ 31 ਅਗਸਤ 2021 ਨਿਰਧਰਤ ਕੀਤੀ ਗਈ ਹੈ।

ਸਿੱਖਿਆ ਬੋਰਡ ਵੱਲੋਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਤ ਦਾਖਲਾ ਫ਼ੀਸ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕੋਈ ਵੀ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਦਾਖਲਿਆਂ ਅਤੇ ਫ਼ੀਸਾਂ ਜਮ੍ਹਾਂ ਕਰਵਾਉਣ ਸਬੰਧੀ ਹਾਲਾਤਾਂ ਅਨੁਸਾਰ ਕੀਤੇ ਜਾਣ ਵਾਲੀ ਕਿਸੇ ਵੀ ਤਬਦੀਲੀ ਸਬੰਧੀ ਬੋਰਡ ਦੀ ਵੈੱਬ-ਸਾਈਟ ਅਤੇ ਅਖ਼ਬਾਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ।

ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਦਾਖਲੇ ਲਈ ਪ੍ਰਾਸਪੈਕਟਸ ਅਤੇ ਪਾਠ- ਕ੍ਰਮ ਬੋਰਡ ਦੀ ਵੈੱਬ-ਸਾਈਟ  www.pseb.ac.in   ਤੇ ਉਪਲਬਧ ਹਨ। 

ਮਰਹੂਮ ਬਲਵਿੰਦਰ ਸਿੰਘ ਦੀ ਯਾਦ ਵਿਚ ਵਿਸ਼ੇਸ਼ ਉਪਰਾਲਾ

Received on Sunday 19th October 2025 at 14:18 WhatsApp Regarding Union Meeting ਦੀਵਾਲ਼ੀ ਦੇ ਤਿਓਹਾਰ ਮੌਕੇ  ਮਿਠਾਈ ਵੰਡੀ ਭੀਖੀ : 19 ਅਕਤੂਬਰ 2025 : ( ਹ...