Friday, July 30, 2021

ਓਪਨ ਸਕੂਲ ਪ੍ਰਣਾਲੀ ਤਹਿਤ ਆਨ-ਲਾਈਨ ਦਾਖਲੇ ਸ਼ੁਰੂ

 30th July 2021 at 5:25 PM

 ਦਾਖਲੇ ਹੋ ਰਹੇ ਹਨ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ 

ਐਸ.ਏ.ਐਸ ਨਗਰ: 29 ਜੁਲਾਈ 2021: (ਗੁਰਜੀਤ ਬਿੱਲਾ//ਐਜੂਕੇਸ਼ਨ ਸਕਰੀਨ)::

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2021-22 ਲਈ ਓਪਨ ਸਕੂਲ ਪ੍ਰਣਾਲੀ ਤਹਿਤ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਆਨ-ਲਾਈਨ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅਕਾਦਮਿਕ ਸਾਲ 2020-21 ਦੇ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸ ਵਿੱਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in  'ਤੇ ਆਨਲਾਈਨ ਪ੍ਰਕਿਰਿਆ ਰਾਹੀਂ 'ਓਪਨ ਸਕੂਲ' ਲਿੰਕ ਤੇ ਕਲਿੱਕ ਕਰਕੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣਾ ਦਾਖਲਾ ਫ਼ਾਰਮ ਭਰ ਸਕਣਗੇ। ਇਨਾਂ ਕੋਰਸਾਂ ਲਈ ਫ਼ੀਸ ਭਰਨ ਦੀ ਵਿਧੀ ਵੀ ਆਨ-ਲਾਈਨ ਹੀ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫ਼ੀਸ ਤੋਂ ਦਾਖਲਾ ਲੈਣ ਦੀ ਅੰਤਿਮ ਮਿਤੀ 31 ਅਗਸਤ 2021 ਨਿਰਧਰਤ ਕੀਤੀ ਗਈ ਹੈ।

ਸਿੱਖਿਆ ਬੋਰਡ ਵੱਲੋਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਤ ਦਾਖਲਾ ਫ਼ੀਸ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕੋਈ ਵੀ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਦਾਖਲਿਆਂ ਅਤੇ ਫ਼ੀਸਾਂ ਜਮ੍ਹਾਂ ਕਰਵਾਉਣ ਸਬੰਧੀ ਹਾਲਾਤਾਂ ਅਨੁਸਾਰ ਕੀਤੇ ਜਾਣ ਵਾਲੀ ਕਿਸੇ ਵੀ ਤਬਦੀਲੀ ਸਬੰਧੀ ਬੋਰਡ ਦੀ ਵੈੱਬ-ਸਾਈਟ ਅਤੇ ਅਖ਼ਬਾਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ।

ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਦਾਖਲੇ ਲਈ ਪ੍ਰਾਸਪੈਕਟਸ ਅਤੇ ਪਾਠ- ਕ੍ਰਮ ਬੋਰਡ ਦੀ ਵੈੱਬ-ਸਾਈਟ  www.pseb.ac.in   ਤੇ ਉਪਲਬਧ ਹਨ। 

ਮਰਹੂਮ ਬਲਵਿੰਦਰ ਸਿੰਘ ਦੀ ਯਾਦ ਵਿਚ ਵਿਸ਼ੇਸ਼ ਉਪਰਾਲਾ

Received on Sunday 19th October 2025 at 14:18 WhatsApp Regarding Union Meeting ਦੀਵਾਲ਼ੀ ਦੇ ਤਿਓਹਾਰ ਮੌਕੇ  ਮਿਠਾਈ ਵੰਡੀ ਭੀਖੀ : 19 ਅਕਤੂਬਰ 2025 : ( ਹ...